Home Podcasts SBS Punjabi - ਐਸ ਬੀ ਐਸ ਪੰਜਾਬੀ
SBS Punjabi - ਐਸ ਬੀ ਐਸ ਪੰਜਾਬੀ

SBS Punjabi - ਐਸ ਬੀ ਐਸ ਪੰਜਾਬੀ

SBS 1488 Episodes Oct 16, 2026

Independent Punjabi-language news and stories for the Punjabi-speaking community in Australia, produced by SBS. The show covers current affairs, community issues, and cultural topics, connecting listeners to life in Australia. It also features interviews and reports relevant to Punjabi-speaking Australians, helping them stay informed in their own language.

Episodes

ਆਸਟ੍ਰੇਲੀਆ ਵਿੱਚ ਐੱਗ-ਫ੍ਰੀਜ਼ਿੰਗ ਦਾ ਵਧਦਾ ਰੁਝਾਨ: ਖਰਚੇ, ਸੰਭਾਵਨਾਵਾਂ ਅਤੇ ਨੈਤਿਕ ਸਵਾਲ
ਆਸਟ੍ਰੇਲੀਆ ਵਿੱਚ ਐੱਗ-ਫ੍ਰੀਜ਼ਿੰਗ ਦਾ ਵਧਦਾ ਰੁਝਾਨ: ਖਰਚੇ, ਸੰਭਾਵਨਾਵਾਂ ਅਤੇ ਨੈਤਿਕ ਸਵਾਲ Oct 16, 2026 00:06:13 1980 ਵਿੱਚ ਆਸਟ੍ਰੇਲੀਆ ਦੇ ਪਹਿਲੇ IVF ਬੱਚੇ ਦੇ ਜਨਮ ਤੋਂ ਲੈ ਕੇ ਹੁਣ ਤੱਕ ਇਸ ਖੇਤਰ ਵਿੱਚ ਕਾਫ਼ੀ ਤਰੱਕੀ ਹੋਈ ਹੈ ਅਤੇ ਅੱਜ ਇੱਥੇ ਲਗਭਗ ਹਰ 16 ਵਿੱਚੋਂ ਇੱਕ ਬੱਚੇ ਦਾ ਜਨਮ IVF ਰਾਹੀਂ ਹੁੰਦਾ ਹੈ। ਘਟਦੀ ਜਨਮ ਦਰ ਦੇ ਦਰਮਿਆਨ ਐੱਗ-ਫ੍ਰੀਜ਼ਿੰਗ ਦਾ ਰੁਝਾਨ ਵੀ ਤੇਜ਼ੀ ਨਾਲ ਵਧ ਰਿਹਾ ਹੈ। ਭਵਿੱਖ ਵਿੱਚ ਮਾਂ ਬਣਨ ਦੀ ਸੰਭਾਵਨਾ ਨੂੰ ਬਰਕਰਾਰ ਰੱਖਣ ਲਈ ਕਈ ਔਰਤਾਂ ਇਸ ਪ੍ਰਕਿਰਿਆ ਦਾ ਸਹਾਰਾ ਲੈ ਰਹੀਆਂ ਹਨ। ਪਰ ਹਜ਼ਾਰਾਂ ਡਾਲਰ ਦਾ ਖਰਚਾ, ਸਫ਼ਲਤਾ ਦੀ ਅਨਿਸ਼ਚਿਤਤਾ ਅਤੇ ਅੰਡਿਆਂ ਨੂੰ ਸੰਭਾਲਣ ਦੇ ਵੱਖ-ਵ
ਖ਼ਬਰਨਾਮਾ: ਆਸਟ੍ਰੇਲੀਆ ਵਿੱਚ ਬੇਰੁਜ਼ਗਾਰੀ ਵਧੀ, ਪ੍ਰਵਾਸੀ ਮਹਿਲਾਵਾਂ ਦੀਆਂ ਯੋਗਤਾਵਾਂ ਦਾ ਘੱਟ ਇਸਤੇਮਾਲ ਅਤੇ ਆਰਥਿਕ ਦਬਾਅ ਕਾਇਮ
ਖ਼ਬਰਨਾਮਾ: ਆਸਟ੍ਰੇਲੀਆ ਵਿੱਚ ਬੇਰੁਜ਼ਗਾਰੀ ਵਧੀ, ਪ੍ਰਵਾਸੀ ਮਹਿਲਾਵਾਂ ਦੀਆਂ ਯੋਗਤਾਵਾਂ ਦਾ ਘੱਟ ਇਸਤੇਮਾਲ ਅਤੇ ਆਰਥਿਕ ਦਬਾਅ ਕਾਇਮ Oct 15, 2026 00:06:19 ਆਸਟ੍ਰੇਲੀਆ ਵਿੱਚ ਸਤੰਬਰ ਦੌਰਾਨ 39,000 ਨੌਕਰੀਆਂ ਘਟਣ ਨਾਲ ਬੇਰੁਜ਼ਗਾਰੀ ਦਰ 4.7 ਫੀਸਦੀ ਤੱਕ ਪਹੁੰਚ ਗਈ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ੀ ਨੇ ਕਿਹਾ ਹੈ ਕਿ ਪ੍ਰਵਾਸੀ ਅਤੇ ਸ਼ਰਨਾਰਥੀ ਮਹਿਲਾਵਾਂ ਦੀਆਂ ਕਾਬਲੀਅਤਾਂ ਦਾ ਪੂਰਾ ਲਾਭ ਨਹੀਂ ਲਿਆ ਜਾ ਰਿਹਾ। ਉੱਧਰ ਨਵੀਂ ਆਰਥਿਕ ਰਿਪੋਰਟ ਨੇ ਚਿਤਾਵਨੀ ਦਿੱਤੀ ਹੈ ਕਿ ਪਰਿਵਾਰਾਂ ਉੱਤੇ ਵਿੱਤੀ ਦਬਾਅ 2028 ਤੱਕ ਬਣਿਆ ਰਹਿ ਸਕਦਾ ਹੈ। ਭਾਰਤ ਵਿੱਚ ਰਾਹੁਲ ਗਾਂਧੀ ਨੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਦੇ ਸਮਰਥਨ ਵਿੱਚ ਕੇਂਦਰ ਸਰਕਾਰ ਦੀ ਆਲੋਚਨਾ
ਇੱਕ ਪਾਸੇ ਛੱਤ ਦੀ ਭਾਲ, ਦੂਜੇ ਪਾਸੇ ਵਿਹਲੇ ਪਏ ਕਮਰੇ: ਜਾਣੋ ਆਸਟ੍ਰੇਲੀਆ ਦੇ ਹਾਊਸਿੰਗ ਸੰਕਟ ਦਾ ਅਸਲੀ ਸੱਚ
ਇੱਕ ਪਾਸੇ ਛੱਤ ਦੀ ਭਾਲ, ਦੂਜੇ ਪਾਸੇ ਵਿਹਲੇ ਪਏ ਕਮਰੇ: ਜਾਣੋ ਆਸਟ੍ਰੇਲੀਆ ਦੇ ਹਾਊਸਿੰਗ ਸੰਕਟ ਦਾ ਅਸਲੀ ਸੱਚ Oct 15, 2026 00:05:36 ਆਸਟ੍ਰੇਲੀਆ ਵਿੱਚ ਘਰਾਂ ਦੀ ਕਮੀ ਅਤੇ ਵਧਦੀਆਂ ਕੀਮਤਾਂ ਕਾਰਨ ਨੌਜਵਾਨ ਪਰਿਵਾਰਾਂ ਲਈ ਰਿਹਾਇਸ਼ ਹਾਸਲ ਕਰਨਾ ਔਖਾ ਹੋ ਰਿਹਾ ਹੈ। ਇਸੇ ਦੌਰਾਨ ਇੱਕ ਨਵੀਂ ਖੋਜ ਦੱਸਦੀ ਹੈ ਕਿ ਬਹੁਤ ਸਾਰੇ ਬਜ਼ੁਰਗ ਆਸਟ੍ਰੇਲੀਆਈ ਵੱਡੇ ਘਰਾਂ ਵਿੱਚ ਰਹਿ ਰਹੇ ਹਨ ਜਿੱਥੇ ਕਈ ਕਮਰੇ ਖਾਲੀ ਪਏ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਟੈਕਸ, ਪੈਨਸ਼ਨ ਅਤੇ ਹੋਰ ਵਿੱਤੀ ਨਿਯਮ ਉਨ੍ਹਾਂ ਨੂੰ ਛੋਟੇ ਘਰਾਂ ਵੱਲ ਜਾਣ ਤੋਂ ਰੋਕਦੇ ਹਨ। ਇਸ ਪੌਡਕਾਸਟ ਵਿੱਚ ਜਾਣੋ ਕਿ ਇਹ ਸਥਿਤੀ ਰਿਹਾਇਸ਼ੀ ਸੰਕਟ ਨੂੰ ਕਿਵੇਂ ਪ੍ਰਭਾਵਿਤ ਕਰ ਰਹੀ ਹੈ।#sbsaudiopo
ਬਾਲੀਵੁੱਡ ਗੱਪਸ਼ੱਪ: ਨਾਨਾ ਪਾਟੇਕਰ ਦੇ ਦੇਹਾਂਤ ਤੋਂ ਬਾਅਦ ਫ਼ਿਲਮੀ ਦੁਨੀਆ ਵਿੱਚ ਹਲਚਲ, ਦਿਲਜੀਤ ਤੇ ਪਰਮੀਸ਼ ਵਰਮਾ ਵੀ ਚਰਚਾ ਵਿੱਚ
ਬਾਲੀਵੁੱਡ ਗੱਪਸ਼ੱਪ: ਨਾਨਾ ਪਾਟੇਕਰ ਦੇ ਦੇਹਾਂਤ ਤੋਂ ਬਾਅਦ ਫ਼ਿਲਮੀ ਦੁਨੀਆ ਵਿੱਚ ਹਲਚਲ, ਦਿਲਜੀਤ ਤੇ ਪਰਮੀਸ਼ ਵਰਮਾ ਵੀ ਚਰਚਾ ਵਿੱਚ Oct 15, 2026 00:05:52 ਮਨੋਰੰਜਨ ਜਗਤ ਵਿੱਚ ਇਸ ਹਫ਼ਤੇ ਕਈ ਵੱਡੀਆਂ ਖ਼ਬਰਾਂ ਚਰਚਾ ਦਾ ਕੇਂਦਰ ਬਣੀਆਂ ਹੋਈਆਂ ਹਨ। ਦਿੱਗਜ ਅਦਾਕਾਰ ਨਾਨਾ ਪਾਟੇਕਰ ਆਪਣੀਆਂ ਕਈ ਨਿਰਮਾਣ ਅਧੀਨ ਫ਼ਿਲਮਾਂ ਦੀ ਰਿਲੀਜ਼ ਤੋਂ ਪਹਿਲਾਂ ਹੀ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਉਧਰ, ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਨੇੜੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦੇ ਮਾਮਲੇ ਨੇ ਸੁਰਖੀਆਂ ਬਟੋਰੀਆਂ ਹਨ। ਸਲਮਾਨ ਖਾਨ ਅਤੇ ਕਾਲਾ ਹਿਰਨ ਫ਼ਿਲਮ ਦੇ ਨਿਰਮਾਤਾ ਵਿਚਾਲੇ ਕਾਨੂੰਨੀ ਵਿਵਾਦ ਵੀ ਚਰਚਾ ਵਿੱਚ ਹੈ, ਜਦਕਿ ਪਰਮੀਸ਼ ਵਰਮਾ ਦੇ ਨੋਇਡਾ ਸ਼ੋਅ ਦੌਰਾਨ ਹੋ
ਡਿਜੀਟਲ ਡਿਊਟੀ ਆਫ਼ ਕੇਅਰ ਬਿੱਲ: ਕੀ ਆਮ ਆਸਟ੍ਰੇਲੀਆਈਆਂ ਨੂੰ ਵੀ ਟੈਕ ਕੰਪਨੀਆਂ ਖ਼ਿਲਾਫ਼ ਮੁਕੱਦਮੇ ਦਾ ਹੱਕ ਮਿਲੇਗਾ?
ਡਿਜੀਟਲ ਡਿਊਟੀ ਆਫ਼ ਕੇਅਰ ਬਿੱਲ: ਕੀ ਆਮ ਆਸਟ੍ਰੇਲੀਆਈਆਂ ਨੂੰ ਵੀ ਟੈਕ ਕੰਪਨੀਆਂ ਖ਼ਿਲਾਫ਼ ਮੁਕੱਦਮੇ ਦਾ ਹੱਕ ਮਿਲੇਗਾ? Oct 15, 2026 00:05:08 ਸੰਸਦ ਵਿੱਚ ਪੇਸ਼ ਕੀਤੇ ਜਾਣ ਵਾਲੇ ‘ਡਿਜੀਟਲ ਡਿਊਟੀ ਆਫ਼ ਕੇਅਰ ਬਿੱਲ’ ਉੱਤੇ ਚਰਚਾ ਤੋਂ ਪਹਿਲਾਂ, ਗ੍ਰੀਨਜ਼ ਪਾਰਟੀ ਇਸ ਦੇ ਦਾਇਰੇ ਨੂੰ ਹੋਰ ਵਧਾਉਣ ਦੀ ਮੰਗ ਕਰ ਰਹੀ ਹੈ। ਪਾਰਟੀ ਚਾਹੁੰਦੀ ਹੈ ਕਿ ਆਨਲਾਈਨ ਨੁਕਸਾਨ ਦਾ ਸਾਹਮਣਾ ਕਰਨ ਵਾਲੇ ਆਮ ਆਸਟ੍ਰੇਲੀਆਈਆਂ ਨੂੰ ਵੀ ਵੱਡੀਆਂ ਟੈਕਨਾਲੋਜੀ ਕੰਪਨੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਹੱਕ ਮਿਲੇ। ਗ੍ਰੀਨਜ਼ ਦਾ ਮੰਨਣਾ ਹੈ ਕਿ ਜਿਵੇਂ ਇਹ ਬਿੱਲ ਨੌਜਵਾਨਾਂ ਨੂੰ ਨੁਕਸਾਨਦੇਹ ਸਮੱਗਰੀ ਤੋਂ ਬਚਾਉਣ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ਕੰਪਨੀਆਂ ਤੇ ਪਾਉਂਦਾ
ਭਾਜਪਾ ਦੇ ਚੋਣ ਸੁਧਾਰਾਂ ਦਾ ਵਿਰੋਧ ਕਿਉਂ? SIR ਕੀ ਹੈ ਅਤੇ ਸਰਕਾਰ ਕੀ ਕਹਿ ਰਹੀ ਹੈ?
ਭਾਜਪਾ ਦੇ ਚੋਣ ਸੁਧਾਰਾਂ ਦਾ ਵਿਰੋਧ ਕਿਉਂ? SIR ਕੀ ਹੈ ਅਤੇ ਸਰਕਾਰ ਕੀ ਕਹਿ ਰਹੀ ਹੈ? Oct 14, 2026 00:09:19 ਭਾਰਤ ਦੀਆਂ ਵੋਟਰ ਸੂਚੀਆਂ ਵਿੱਚੋਂ 13 ਕਰੋੜ ਤੋਂ ਵੱਧ ਨਾਮ ਹਟਾ ਦਿੱਤੇ ਗਏ ਹਨ। ਇਹ ਕਾਰਵਾਈ ਦੇਸ਼-ਵਿਆਪੀ ਸਮੀਖਿਆ (SIR) ਤਹਿਤ ਕੀਤੀ ਗਈ ਹੈ। ਚੋਣ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਉਪਰਾਲਾ ਦੋਹਰੀ ਰਜਿਸਟ੍ਰੇਸ਼ਨ ਅਤੇ ਵੋਟ ਪਾਉਣ ਦੇ ਅਯੋਗ ਹੋ ਚੁੱਕੇ ਲੋਕਾਂ ਦੇ ਨਾਮ ਹਟਾਉਣ ਲਈ ਚੁੱਕਿਆ ਗਿਆ ਸੀ। ਪਰ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਇਸ ਪ੍ਰਕਿਰਿਆ ਦੀ ਵਰਤੋਂ ਮੌਜੂਦਾ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਕੀਤੀ ਜਾ ਰ
ਖ਼ਬਰਨਾਮਾ: ਆਸਟ੍ਰੇਲੀਆ ਦੀ ਗੈਸ ਨੀਤੀ ’ਚ ਵੱਡਾ ਬਦਲਾਅ, ਘਰਾਂ ਦੀਆਂ ਕੀਮਤਾਂ ’ਚ ਹੋਰ ਗਿਰਾਵਟ ਦਾ ਅਨੁਮਾਨ ਅਤੇ ਭਾਰਤ ’ਚ ਕਿਸ਼ਤੀ ਹਾਦਸੇ ਦੌਰਾਨ 13 ਮੌਤਾਂ
ਖ਼ਬਰਨਾਮਾ: ਆਸਟ੍ਰੇਲੀਆ ਦੀ ਗੈਸ ਨੀਤੀ ’ਚ ਵੱਡਾ ਬਦਲਾਅ, ਘਰਾਂ ਦੀਆਂ ਕੀਮਤਾਂ ’ਚ ਹੋਰ ਗਿਰਾਵਟ ਦਾ ਅਨੁਮਾਨ ਅਤੇ ਭਾਰਤ ’ਚ ਕਿਸ਼ਤੀ ਹਾਦਸੇ ਦੌਰਾਨ 13 ਮੌਤਾਂ Oct 14, 2026 00:05:50 ਆਸਟ੍ਰੇਲੀਆ ਅਤੇ ਜੌਰਡਨ ਨੇ ਰੱਖਿਆ ਤੇ ਸੁਰੱਖਿਆ ਸਹਿਯੋਗ ਹੋਰ ਮਜ਼ਬੂਤ ਕਰਨ ’ਤੇ ਸਹਿਮਤੀ ਜਤਾਈ ਹੈ। ਇਸ ਦੇ ਨਾਲ ਹੀ ਗੈਸ ਬਰਾਮਦਕਾਰਾਂ ਲਈ ਘਰੇਲੂ ਸਪਲਾਈ ਰਾਖਵੀਂ ਰੱਖਣ ਦੀ ਤਜਵੀਜ਼, ਜਾਇਦਾਦ ਦੀਆਂ ਕੀਮਤਾਂ ਵਿੱਚ ਹੋਰ ਗਿਰਾਵਟ ਦੀ ਸੰਭਾਵਨਾ ਅਤੇ ਕਿਰਾਏ ਦੇ ਬਾਜ਼ਾਰ ਵਿੱਚ ਸਰਕਾਰੀ ਦਖ਼ਲ ਦੀ ਮੰਗ ਵੀ ਸੁਰਖੀਆਂ ਵਿੱਚ ਹੈ। ਬਲੂ ਮਾਊਂਟੇਨਜ਼ ਵਿੱਚ ਆਦਿਵਾਸੀ ਵਿਰਾਸਤੀ ਥਾਵਾਂ ਦੀ ਖੋਜ, ਭਾਰਤ ਵਿੱਚ ਚੋਣ ਕਮਿਸ਼ਨ ਖ਼ਿਲਾਫ਼ ਪ੍ਰਦਰਸ਼ਨ ਅਤੇ ਬਿਹਾਰ ਵਿੱਚ ਕਿਸ਼ਤੀ ਹਾਦਸੇ ਦੀਆਂ ਖ਼ਬਰਾਂ ਵੀ ਅੱਜ ਦੀਆਂ ਅਹਿ
ਪਾਕਿਸਤਾਨ ਡਾਇਰੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਅਤੇ ਰਾਜਪਾਲ ਰਾਜ ਲਾਗੂ, ਕੇਂਦਰ ਤੇ ਪੀ.ਟੀ.ਆਈ. ਵਿਚਾਲੇ ਤਣਾਅ ਵਧਿਆ
ਪਾਕਿਸਤਾਨ ਡਾਇਰੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਅਤੇ ਰਾਜਪਾਲ ਰਾਜ ਲਾਗੂ, ਕੇਂਦਰ ਤੇ ਪੀ.ਟੀ.ਆਈ. ਵਿਚਾਲੇ ਤਣਾਅ ਵਧਿਆ Oct 14, 2026 00:08:05 ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪੀ.ਟੀ.ਆਈ. ਦੀ ਖੈਬਰ ਪਖਤੂਨਖਵਾ ਸਰਕਾਰ ਅਤੇ ਸੰਘੀ ਸਰਕਾਰ ਵਿਚਾਲੇ ਵਧਦੇ ਸਿਆਸੀ ਟਕਰਾਅ ਦਰਮਿਆਨ ਸੂਬੇ ਵਿੱਚ ਐਮਰਜੈਂਸੀ ਅਤੇ ਰਾਜਪਾਲ ਰਾਜ ਲਾਗੂ ਕਰ ਦਿੱਤਾ ਗਿਆ ਹੈ। ਅੱਤਵਾਦ-ਵਿਰੋਧੀ ਨੀਤੀ ਅਤੇ ਸੁਰੱਖਿਆ ਮਾਮਲਿਆਂ ਨੂੰ ਲੈ ਕੇ ਚੱਲ ਰਹੇ ਮੱਤਭੇਦ ਇਸ ਫ਼ੈਸਲੇ ਦੇ ਕੇਂਦਰ ਵਿੱਚ ਹਨ। ਪਾਕਿਸਤਾਨ ਦੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।#sbsaudiopodcast
ਇਕੱਲੇਪਣ ਤੋਂ ਆਪਣੇਪਣ ਤੱਕ: ਮਾਨਸਿਕ ਤੰਦਰੁਸਤੀ ਲਈ ਛੋਟੇ ਕਦਮਾਂ ਦੀ ਅਹਿਮੀਅਤ
ਇਕੱਲੇਪਣ ਤੋਂ ਆਪਣੇਪਣ ਤੱਕ: ਮਾਨਸਿਕ ਤੰਦਰੁਸਤੀ ਲਈ ਛੋਟੇ ਕਦਮਾਂ ਦੀ ਅਹਿਮੀਅਤ Oct 14, 2026 00:08:35 ਆਸਟ੍ਰੇਲੀਆ ਵਿੱਚ ਅਕਤੂਬਰ ਮਹੀਨੇ ਨੂੰ 'ਮਾਨਸਿਕ ਸਿਹਤ' ਦੇ ਮਹੀਨੇ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਮਾਹਿਰਾਂ ਵੱਲੋਂ ਇਸੇ ਸਮਾਜਿਕ ਸਾਂਝ ਦੀ ਅਹਿਮੀਅਤ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ, ਕਿਉਂਕਿ ਨਵੀਂ ਖੋਜ ਲੋਕਾਂ ਵਿੱਚ ਆਪਣੇਪਣ ਦੀ ਭਾਵਨਾ ਘਟਣ ਵੱਲ ਇਸ਼ਾਰਾ ਕਰਦੀ ਹੈ। ਮੈਲਬਰਨ ਵਿੱਚ ਰਹਿ ਰਹੇ ਪੰਜਾਬੀ ਮੂਲ ਦੇ ਸੇਵਾਮੁਕਤ ਫ਼ੌਜੀ ਮੇਜਰ ਸਤਵਿੰਦਰ ਸਿੰਘ ਸਾਈਕਲਿੰਗ ਰਾਹੀਂ ਸਰਗਰਮ ਰਹਿਣ ਅਤੇ ਆਸਟ੍ਰੇਲੀਆ ਦੀ ਕੁਦਰਤੀ ਖੂਬਸੂਰਤੀ ਦਾ ਆਨੰਦ ਮਾਣਨ ਦੇ ਆਪਣੇ ਤਜਰਬੇ ਸਾਂਝੇ ਕਰਦੇ ਹਨ। ਦੂਜੇ ਪਾਸੇ, ਸੱ
ਮੈਲਬਰਨ ਦੇ ਪਿਓ-ਪੁੱਤ ਦੀ ਇਹ ਜੋੜੀ, ਕਬੱਡੀ ਰਾਹੀਂ ਜੋੜ ਰਹੀ ਹੈ ਪੀੜ੍ਹੀਆਂ ਨੂੰ
ਮੈਲਬਰਨ ਦੇ ਪਿਓ-ਪੁੱਤ ਦੀ ਇਹ ਜੋੜੀ, ਕਬੱਡੀ ਰਾਹੀਂ ਜੋੜ ਰਹੀ ਹੈ ਪੀੜ੍ਹੀਆਂ ਨੂੰ Oct 13, 2026 00:07:30 ਮੈਲਬਰਨ ਵਿੱਚ ਵੱਸਦੇ 21 ਸਾਲਾ ਅਸ਼ੀਸ਼ ਅਤੇ ਉਨ੍ਹਾਂ ਦੇ ਪਿਤਾ ਰਾਜੀਵ ਪੰਡਿਤ ਦੀ ਕਹਾਣੀ ਕਬੱਡੀ ਜਗਤ ਵਿੱਚ ਨਿਵੇਕਲੀ ਪਛਾਣ ਰੱਖਦੀ ਹੈ। ਦੋਵੇਂ ਨਾ ਸਿਰਫ਼ ਕਬੱਡੀ ਖੇਡਦੇ ਹਨ, ਸਗੋਂ ਨਵੀਂ ਪੀੜ੍ਹੀ ਨੂੰ ਇਸ ਖੇਡ ਦੇ ਗੁਰ ਵੀ ਸਿਖਾਉਂਦੇ ਹਨ। ਭਾਰਤ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਕਬੱਡੀ ਦੇ ਮੈਦਾਨਾਂ ਵਿੱਚ ਜਿੱਤਾਂ ਦਰਜ ਕਰਨ ਅਤੇ ਸਨਮਾਨ ਹਾਸਲ ਕਰਨ ਵਾਲੀ ਪਿਓ-ਪੁੱਤ ਦੀ ਇਹ ਜੋੜੀ ਹੁਣ ਇਸ ਖੇਡ ਰਾਹੀਂ ਪੰਜਾਬੀ ਵਿਰਸੇ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦੀ ਮਿਸਾਲ ਵੀ ਬਣ ਰਹੀ ਹੈ।#sbsaudio
ਖ਼ਬਰਨਾਮਾ: ਸਿਹਤ ਕਰਮਚਾਰੀਆਂ ਦੀ ਬਿਹਤਰ ਤਨਖਾਹ ਲਈ $630 ਮਿਲੀਅਨ ਦਾ ਨਿਵੇਸ਼; ਇਰਾਕ ਹਿਰਾਸਤ ਤੋਂ ਬਾਅਦ ਆਸਟ੍ਰੇਲੀਆਈ ਇੰਜੀਨੀਅਰ ਨੇ ਤੋੜੀ ਚੁੱਪੀ
ਖ਼ਬਰਨਾਮਾ: ਸਿਹਤ ਕਰਮਚਾਰੀਆਂ ਦੀ ਬਿਹਤਰ ਤਨਖਾਹ ਲਈ $630 ਮਿਲੀਅਨ ਦਾ ਨਿਵੇਸ਼; ਇਰਾਕ ਹਿਰਾਸਤ ਤੋਂ ਬਾਅਦ ਆਸਟ੍ਰੇਲੀਆਈ ਇੰਜੀਨੀਅਰ ਨੇ ਤੋੜੀ ਚੁੱਪੀ Oct 13, 2026 00:06:02 ਫੈਡਰਲ ਸਰਕਾਰ ਨੇ ਸਿਹਤ, ਅਪਾਹਜਤਾ ਅਤੇ ਭਾਈਚਾਰਕ ਸੇਵਾਵਾਂ ਦੇ 4,60,000 ਤੋਂ ਵੱਧ ਕਰਮਚਾਰੀਆਂ ਲਈ ਤਨਖਾਹਾਂ ਅਤੇ ਕੰਮਕਾਜੀ ਹਾਲਾਤ ਸੁਧਾਰਣ ਵਾਸਤੇ $630 ਮਿਲੀਅਨ ਦੇ ਨਵੇਂ ਨਿਵੇਸ਼ ਦਾ ਐਲਾਨ ਕੀਤਾ ਹੈ। ਇਸ ਦੌਰਾਨ, ਆਸਟ੍ਰੇਲੀਆਈ ਇੰਜੀਨੀਅਰ ਰੌਬਰਟ ਪੈਥਰ ਨੇ ਇਰਾਕ ਵਿੱਚ ਚਾਰ ਸਾਲ ਤੋਂ ਵੱਧ ਸਮੇਂ ਦੀ ਹਿਰਾਸਤ ਤੋਂ ਬਾਅਦ ਪਹਿਲੀ ਵਾਰ ਜਨਤਕ ਤੌਰ ‘ਤੇ ਆਪਣੀ ਗੱਲ ਸਾਂਝੀ ਕੀਤੀ ਹੈ। ਸੁਣੋ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।#sbsaudiopodcast
ਪੰਜਾਬੀ ਡਾਇਰੀ : ਮੁੱਖ ਮੰਤਰੀ ਦਫ਼ਤਰ ਦੀ ਸੀਬੀਆਈ ਜਾਂਚ, 22 ਅਕਤੂਬਰ ਤੋਂ ਸ਼ੁਰੂ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
ਪੰਜਾਬੀ ਡਾਇਰੀ : ਮੁੱਖ ਮੰਤਰੀ ਦਫ਼ਤਰ ਦੀ ਸੀਬੀਆਈ ਜਾਂਚ, 22 ਅਕਤੂਬਰ ਤੋਂ ਸ਼ੁਰੂ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ Oct 13, 2026 00:08:39 ‘ਪੰਜਾਬੀ ਡਾਇਰੀ’ ਦੇ ਇਸ ਪੌਡਕਾਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਨਾਲ ਸਬੰਧਤ ਅਧਿਕਾਰੀਆਂ ਵਿਰੁੱਧ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਨਾਲ ਜੁੜੀ ਖ਼ਬਰ ਦੀ ਪੜਚੋਲ ਕੀਤੀ ਗਈ ਹੈ। ਇਸ ਦੇ ਨਾਲ ਹੀ, 22 ਤੋਂ 27 ਅਕਤੂਬਰ ਤੱਕ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬਾਰੇ ਜਾਣਕਾਰੀ ਦਿੱਤੀ ਗਈ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ, ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਦੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ 50 ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਦੇ ਮਾਮਲੇ

Recommended